—  ·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਪੰਜਾਬ

‘ਨਾ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਿਆ ਤੇ ਨਾ ਦਬਾਅ ਪਾਇਆ’: GMADA ਅਧਿਕਾਰੀਆਂ ਨੇ ਵਾਰੰਟ ਅਫਸਰ ਨੂੰ ਦਿੱਤਾ ਬਿਆਨ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਮੁਹਾਲੀ ਦੇ ਫੇਜ਼-8 ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ਵਿਖੇ ਅੱਧੀ ਰਾਤ ਨੂੰ ਛਾਪਾ ਮਾਰਨ ਪਹੁੰਚੇ ਵਾਰੰਟ ਅਫਸਰ ਸਾਹਮਣੇ ਗਮਾਡਾ ਦੇ ਅਧਿਕਾਰੀਆਂ ਨੇ ਆਪਣਾ ਬਿਆਨ ਦਰਜ ਕਰਵਾ ਦਿੱਤਾ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਨਾ ਤਾਂ ਕਿਸੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਨਾ ਹੀ ਉਨ੍ਹਾਂ ਉੱਤੇ ਕਿਸੇ ਕਿਸਮ ਦਾ ਕੋਈ ਦਬਾਅ ਪਾਇਆ ਗਿਆ ਹੈ।

ਹਾਈ ਕੋਰਟ ਵੱਲੋਂ ਵਾਰੰਟ ਅਫਸਰ ਦੀ ਨਿਯੁਕਤੀ

ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਗਮਾਡਾ ਦਫ਼ਤਰ ਵਿੱਚ ਲਗਾਤਾਰ ਜਾਰੀ ਛਾਪੇਮਾਰੀ ਅਤੇ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਕਥਿਤ ਤੌਰ ‘ਤੇ ਬੰਧਕ ਬਣਾਉਣ ਦੇ ਦੋਸ਼ਾਂ ਮਗਰੋਂ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਤੁਰੰਤ ਕਾਰਵਾਈ ਵਜੋਂ ਇੱਕ ਸੀਨੀਅਰ ਰੈਂਕ ਦੇ ਵਾਰੰਟ ਅਫਸਰ ਨੂੰ ਨਿਯੁਕਤ ਕੀਤਾ ਸੀ, ਤਾਂ ਜੋ ਮੌਕੇ ਦੀ ਅਸਲ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ।

ਵਾਰੰਟ ਅਫਸਰ ਦੀ ਅੱਧੀ ਰਾਤ ਦੀ ਛਾਪੇਮਾਰੀ

ਨਿਯੁਕਤ ਕੀਤੇ ਗਏ ਵਾਰੰਟ ਅਫਸਰ ਨੇ ਵੀਰਵਾਰ ਤੜਕੇ ਕਰੀਬ 2:30 ਵਜੇ ਤੋਂ ਲੈ ਕੇ ਸਵੇਰ ਦੇ 5:45 ਵਜੇ ਤੱਕ ਗਮਾਡਾ ਕੰਪਲੈਕਸ ਅਤੇ ਦਫ਼ਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸੁਰੱਖਿਆ ਤੇ ਜਾਂਚ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਜਾਂਚ ਦੌਰਾਨ ਹੀ ਅਧਿਕਾਰੀਆਂ ਨੇ ਆਪਣੇ ਬਿਆਨ ਵਿੱਚ ਸਾਫ਼ ਕਰ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਹਿਰਾਸਤ ਵਿੱਚ ਨਹੀਂ ਰੱਖਿਆ ਗਿਆ।

ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ

ਇਸ ਪੂਰੇ ਘਟਨਾਕ੍ਰਮ ਨੇ ਪੰਜਾਬ ਦੀ ਸਿਆਸਤ ਅਤੇ ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਭਾਰੀ ਗਰਮੀ ਪੈਦਾ ਕਰ ਦਿੱਤੀ ਹੈ। ਵਾਰੰਟ ਅਫਸਰ ਵੱਲੋਂ ਆਪਣੀ ਰਿਪੋਰਟ ਤਿਆਰ ਕਰਕੇ ਹਾਈ ਕੋਰਟ ਵਿੱਚ ਪੇਸ਼ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਹੋਰ ਕਾਨੂੰਨੀ ਖੁਲਾਸੇ ਹੋਣ ਦੀ ਉਮੀਦ ਹੈ।

Apna Customs

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Sardar Ji Academy
Good Deal Motors
Apna Customs
Navneet Sharma