—  ·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਕੈਨੇਡਾ

ਨਨਾਇਮੋ ’ਚ ਦੁਕਾਨਾਂ ’ਚੋਂ ਚੋਰੀਆਂ ਰੋਕਣ ਲਈ ਪੁਲਿਸ ਦੀ ਵੱਡੀ ਕਾਰਵਾਈ, 17 ਮੁਲਜ਼ਮ ਗ੍ਰਿਫ਼ਤਾਰ

ਨਨਾਇਮੋ : ਬ੍ਰਿਟਿਸ਼ ਕੋਲੰਬੀਆ ਦੇ ਨਨਾਇਮੋ ਸ਼ਹਿਰ ਵਿੱਚ ਦੁਕਾਨਾਂ ਅਤੇ ਸ਼ਾਪਿੰਗ ਸੈਂਟਰਾਂ ਵਿੱਚ ਵਧ ਰਹੀਆਂ ਚੋਰੀਆਂ ਨੂੰ ਰੋਕਣ ਲਈ ਆਰਸੀਐੱਮਪੀ ਵੱਲੋਂ ਚਲਾਇਆ ਗਿਆ ਵਿਸ਼ੇਸ਼ ਆਪ੍ਰੇਸ਼ਨ ‘ਜੈਕ ਓ ਲਿਫਟਰ’ (Operation Jack Lifter) ਸਫ਼ਲ ਰਿਹਾ। ਪੁਲਿਸ ਵੱਲੋਂ 19 ਅਤੇ 20 ਅਕਤੂਬਰ 2026 ਨੂੰ ਚਲਾਈ ਗਈ ਇਸ ਦੋ ਦਿਨਾਂ ਦੀ ਮੁਹਿੰਮ ਦੌਰਾਨ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਲਗਭਗ 1,500 ਡਾਲਰ ਦਾ ਚੋਰੀਸ਼ੁਦਾ ਸਾਮਾਨ ਬਰਾਮਦ ਕੀਤਾ ਗਿਆ।
ਇਹ ਕਾਰਵਾਈ ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਕਮਿਊਨਿਟੀ ਸੇਫਟੀ ਐਂਡ ਟਾਰਗੇਟਿਡ ਇਨਫੋਰਸਮੈਂਟ ਪ੍ਰੋਗਰਾਮ (3-S“5P) ਤਹਿਤ ਕੀਤੀ ਗਈ। ਮੁਹਿੰਮ ਦਾ ਮੁੱਖ ਕੇਂਦਰ ਨਨਾਇਮੋ ਦਾ ਡਾਊਨਟਾਊਨ ਇਲਾਕਾ ਅਤੇ ਪੋਰਟ ਪਲੇਸ ਸ਼ਾਪਿੰਗ ਸੈਂਟਰ ਰਹੇ। ਪੁਲਿਸ ਅਨੁਸਾਰ ਆਪ੍ਰੇਸ਼ਨ ਦੌਰਾਨ 37 ਅਪਰਾਧਿਕ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਗਈ, ਜਦਕਿ 12 ਮਾਮਲਿਆਂ ਵਿੱਚ ਕਰਾਊਨ ਕੌਂਸਲ ਨੂੰ ਰਿਪੋਰਟਾਂ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚਾਰ ਮੁਲਜ਼ਮਾਂ ਨੂੰ ਜ਼ਮਾਨਤ ਸਬੰਧੀ ਅਦਾਲਤੀ ਸੁਣਵਾਈ ਲਈ ਹਿਰਾਸਤ ਵਿੱਚ ਰੱਖਿਆ ਗਿਆ। ਇਸ ਤੋਂ ਇਲਾਵਾ ਸੱਤ ਗ੍ਰਿਫ਼ਤਾਰੀ ਵਾਰੰਟਾਂ ’ਤੇ ਕਾਰਵਾਈ ਕੀਤੀ ਗਈ ਅਤੇ ਜਨਤਕ ਥਾਵਾਂ ’ਤੇ ਨਸ਼ੇ ਦੀ ਹਾਲਤ ਵਿੱਚ ਹੋਣ ਅਤੇ ਅਮਨ-ਕਾਨੂੰਨ ਭੰਗ ਕਰਨ ਸਬੰਧੀ 10 ਟਿਕਟਾਂ ਜਾਰੀ ਕੀਤੀਆਂ ਗਈਆਂ। ਨਨਾਇਮੋ ਆਰਸੀਐੱਮਪੀ ਦੇ ਆਪ੍ਰੇਸ਼ਨ ਅਫ਼ਸਰ ਇੰਸਪੈਕਟਰ ਡੋਨੋਵਨ ਟੇਟ ਨੇ ਕਿਹਾ ਕਿ ਦੁਕਾਨਾਂ ਵਿੱਚੋਂ ਚੋਰੀ ਸਿਰਫ਼ ਆਰਥਿਕ ਨੁਕਸਾਨ ਦਾ ਮਾਮਲਾ ਨਹੀਂ, ਸਗੋਂ ਇਹ ਵਪਾਰੀਆਂ, ਕਰਮਚਾਰੀਆਂ ਅਤੇ ਗਾਹਕਾਂ ਦੀ ਸੁਰੱਖਿਆ ਤੇ ਜੀਵਨ ਪੱਧਰ ਨੂੰ ਵੀ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਛੋਟੀਆਂ-ਛੋਟੀਆਂ ਚੋਰੀਆਂ ਵਾਰ-ਵਾਰ ਹੋਣ ਕਾਰਨ ਕਾਰੋਬਾਰੀਆਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੁਲਿਸ ਨੇ ਦੱਸਿਆ ਕਿ ਅਕਤੂਬਰ 2025 ਵਿੱਚ ਪਹਿਲੀ ਰਿਟੇਲ ਚੋਰੀ ਰੋਕੂ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 70 ਅਪਰਾਧਿਕ ਜਾਂਚਾਂ ਕੀਤੀਆਂ ਗਈਆਂ ਹਨ, 46 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 44 ਅਪਰਾਧਿਕ ਦੋਸ਼ ਲਗਾਉਣ ਦੀਆਂ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ। ਇਸ ਦੌਰਾਨ ਹਜ਼ਾਰਾਂ ਡਾਲਰ ਦਾ ਚੋਰੀਸ਼ੁਦਾ ਸਾਮਾਨ ਵੀ ਬਰਾਮਦ ਹੋਇਆ ਹੈ। ਆਰਸੀਐੱਮਪੀ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਚੋਰੀਆਂ ਰੋਕਣ ਅਤੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਪੁਲਿਸ ਨੇ ਇਸ ਕਾਰਵਾਈ ਵਿੱਚ ਸਹਿਯੋਗ ਦੇਣ ਵਾਲੇ ਦੁਕਾਨਦਾਰਾਂ, ਸੁਰੱਖਿਆ ਕਰਮਚਾਰੀਆਂ ਅਤੇ ਭਾਈਚਾਰਕ ਸੰਸਥਾਵਾਂ ਦਾ ਧੰਨਵਾਦ ਕੀਤਾ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Sardar Ji Academy
Good Deal Motors
Apna Customs
Navneet Sharma