·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਦੁਨੀਆ

ਪਾਕਿਸਤਾਨੀ ਰੱਖਿਆ ਮੰਤਰੀ ਨੇ POK ਦੇ ਪ੍ਰਦਰਸ਼ਨਕਾਰੀਆਂ ਨੂੰ ਭਾਰਤ ਵਰਗਾ ‘ਦੁਸ਼ਮਣ’ ਦੱਸਿਆ; ਗੱਲਬਾਤ ਕਰਨ ਤੋਂ ਕੀਤਾ ਇਨਕਾਰ

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਪਿਛਲੇ ਲੰਮੇ ਸਮੇਂ ਤੋਂ ਮਹਿੰਗਾਈ, ਬਿਜਲੀ ਅਤੇ ਬੁਨਿਆਦੀ ਹੱਕਾਂ ਨੂੰ ਲੈ ਕੇ ਭੜਕੇ ਪ੍ਰਦਰਸ਼ਨਾਂ ਦਰਮਿਆਨ ਪਾਕਿਸਤਾਨ ਸਰਕਾਰ ਦਾ ਬੇਹੱਦ ਸਖ਼ਤ ਅਤੇ ਵਿਵਾਦਿਤ ਰੁਖ਼ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ PoK ਵਿੱਚ ਪ੍ਰਦਰਸ਼ਨ ਕਰ ਰਹੇ ਨਾਗਰਿਕਾਂ ਨੂੰ ਸਿੱਧੇ ਤੌਰ ‘ਤੇ ‘ਭਾਰਤ ਵਰਗਾ ਦੁਸ਼ਮਣ’ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਨਾਲ ਕਿਸੇ ਵੀ ਕਿਸਮ ਦੀ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਪ੍ਰਦਰਸ਼ਨਕਾਰੀਆਂ ਨੂੰ ਭਾਰਤ ਦੀ ਕਟਾਗਰੀ ਵਿੱਚ ਰੱਖਿਆ

ਮੀਡੀਆ ਰਿਪੋਰਟਾਂ ਅਨੁਸਾਰ, ਜਦੋਂ ਖਵਾਜਾ ਆਸਿਫ਼ ਤੋਂ PoK ਵਿੱਚ ਚੱਲ ਰਹੇ ਹਿੰਸਕ ਪ੍ਰਦਰਸ਼ਨਾਂ ਅਤੇ ਸੁਰੱਖਿਆ ਬਲਾਂ ਨਾਲ ਹੋਈਆਂ ਝੜਪਾਂ ਬਾਰੇ ਸਵਾਲ ਕੀਤਾ ਗਿਆ, ਤਾਂ ਉਨ੍ਹਾਂ ਬੇਬਾਕੀ ਨਾਲ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਇਨ੍ਹਾਂ ਪ੍ਰਦਰਸ਼ਨਕਾਰੀਆਂ ਨਾਲ ਕੋਈ ਗੱਲਬਾਤ ਨਹੀਂ ਕਰੇਗੀ।

ਰੱਖਿਆ ਮੰਤਰੀ ਨੇ ਕਿਹਾ, “ਮੈਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਭਾਰਤ ਦੀ ਕੈਟਾਗਰੀ ਵਿੱਚ ਰੱਖਦਾ ਹਾਂ ਅਤੇ ਇਨ੍ਹਾਂ ਨੂੰ ਪਾਕਿਸਤਾਨ ਦੇ ਦੁਸ਼ਮਣ ਵਜੋਂ ਦੇਖਦਾ ਹਾਂ। ਜਿਵੇਂ ਭਾਰਤ ਸਾਡਾ ਦੁਸ਼ਮਣ ਹੈ, ਇਹ ਪ੍ਰਦਰਸ਼ਨਕਾਰੀ ਵੀ ਉਸੇ ਸ਼੍ਰੇਣੀ ਵਿੱਚ ਆਉਂਦੇ ਹਨ।” ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਭਾਰੀ ਤੂਫ਼ਾਨ ਉੱਠ ਗਿਆ ਹੈ ਅਤੇ ਪਾਕਿਸਤਾਨ ਸਰਕਾਰ ਦੀ ਹਰ ਪਾਸਿਓਂ ਆਲੋਚਨਾ ਹੋ ਰਹੀ ਹੈ।

ਜੁਆਇੰਟ ਅਵਾਮੀ ਐਕਸ਼ਨ ਕਮੇਟੀ (JAAC) ਵੱਲੋਂ ਮਾਰਚ ਅਤੇ ਹਿੰਸਕ ਝੜਪਾਂ

ਜ਼ਿਕਰਯੋਗ ਹੈ ਕਿ PoK ਵਿੱਚ ‘ਜੁਆਇੰਟ ਅਵਾਮੀ ਐਕਸ਼ਨ ਕਮੇਟੀ’ (JAAC) ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਚੋਣਾਂ ਵਿੱਚ ਕਥਿਤ ਹੇਰਾਫੇਰੀ ਖ਼ਿਲਾਫ਼ ਲੰਮੇ ਸਮੇਂ ਤੋਂ ਸੜਕਾਂ ‘ਤੇ ਉਤਰੇ ਹੋਏ ਹਨ। ਬੀਤੇ ਦਿਨੀਂ ਜਦੋਂ ਪ੍ਰਦਰਸ਼ਨਕਾਰੀਆਂ ਨੇ ਮੁਜ਼ੱਫਰਾਬਾਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੁਰੱਖਿਆ ਬਲਾਂ ਨਾਲ ਉਨ੍ਹਾਂ ਦੀ ਭਾਰੀ ਝੜਪ ਹੋ ਗਈ। ਇਸ ਹਿੰਸਾ ਦੌਰਾਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨਾਂ ਜ਼ਖ਼ਮੀ ਹੋਏ ਹਨ।

Jorawar Construction

ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਸ਼ਾਂਤਕੁਨ ਮਾਰਚ ‘ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਇਆ ਹੈ। ਦੂਜੇ ਪਾਸੇ, ਪ੍ਰਧਾਨ ਮੰਤਰੀ ਦੇ ਸਲਾਹਕਾਰ ਰਾਣਾ ਸਨਾਉੱਲਾ ਨੇ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨਕਾਰੀ ਮੁਜ਼ੱਫਰਾਬਾਦ ਅਤੇ ਮੀਰਪੁਰ ‘ਤੇ ਤਾਕਤ ਨਾਲ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਉਹ ‘ਭਾਰਤ ਵਰਗਾ ਹਮਲਾ’ ਕਰ ਰਹੇ ਹਨ।

ਅਮਨੈਸਟੀ ਇੰਟਰਨੈਸ਼ਨਲ ਵੱਲੋਂ ਚਿੰਤਾ ਪ੍ਰਗਟ

PoK ਵਿੱਚ ਵਧ ਰਹੇ ਤਣਾਅ ਅਤੇ ਸੁਰੱਖਿਆ ਬਲਾਂ ਵੱਲੋਂ ਤਾਕਤ ਦੀ ਵਰਤੋਂ ‘ਤੇ ‘ਅਮਨੈਸਟੀ ਇੰਟਰਨੈਸ਼ਨਲ’ ਸਮੇਤ ਕਈ ਅੰਤਰਰਾਸ਼ਟਰੀ ਸੰਸਥਾਵਾਂ ਨੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਮਨੁੱਖੀ ਅਧਿਕਾਰ ਸੰਗਠਨਾਂ ਨੇ ਪਾਕਿਸਤਾਨੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਹ ਖੇਤਰ ਵਿੱਚ ਤੁਰੰਤ ਇੰਟਰਨੈੱਟ ਅਤੇ ਸੰਚਾਰ ਸੇਵਾਵਾਂ ਬਹਾਲ ਕਰੇ ਅਤੇ ਘਟਨਾਵਾਂ ਦੀ ਨਿਰਪੱਖ ਜਾਂਚ ਯਕੀਨੀ ਬਣਾਏ। ਪਰ ਰੱਖਿਆ ਮੰਤਰੀ ਦੇ ਤਾਜ਼ਾ ਬਿਆਨ ਤੋਂ ਸਾਫ਼ ਹੋ ਗਿਆ ਹੈ ਕਿ ਇਸਲਾਮਾਬਾਦ ਸਰਕਾਰ ਪ੍ਰਦਰਸ਼ਨਕਾਰੀਆਂ ਪ੍ਰਤੀ ਸਖ਼ਤ ਰਵੱਈਆ ਅਪਣਾਉਣ ਦੇ ਰੌਂਅ ਵਿੱਚ ਹੈ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Good Deal Motors
Navneet Sharma
Apna Customs
Jorawar Construction
Sardar Ji Academy
Naiya Gill Law