·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ — Canada's trusted Punjabi newspaper (leans on trust/authority)
ਤਾਜ਼ਾ ਖ਼ਬਰਾਂ
ਮਨਦੀਪ ਧਾਲੀਵਾਲ ਨੂੰ ਮਾਪਿਆਂ ਦੇ ਅਧਿਕਾਰਾਂ ਅਤੇ ਖੇਡਾਂ ਲਈ ਵਿਰੋਧੀ ਧਿਰ ਦਾ ਬੁਲਾਰਾ ਬਣਾਇਆਫਰੇਜ਼ਰ ਲੇਕ ਆਰਸੀਐਮਪੀ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਬੜੀ ਧੂਮ-ਧਾਮ ਨਾਲ ਮਨਾਇਆ ’ਕੈਨੇਡਾ ਡੇਅ’ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋ ਦਾ ਸਰੀ ਚ ਵਸਦੇ ਹਲਕਾ ਸਾਹਨੇਵਾਲ ਵਾਸੀਆਂ ਤੇ ਸਿੱਖ ਰਾਈਡਰ ਆਫ ਕੈਨੇਡਾ ਮੈਂਬਰਾਂ ਵੱਲੋਂ ਭਰਵਾਂ ਸਵਾਗਤਰਵਿੰਦਰ ਸਿੰਘ ਗਿੱਲ ਪਿਰਥੀਪੁਰ ਵੱਲੋਂ ਰੱਖੀ ਮਿਲਣੀ ਚ ਸਿੱਖ ਰਾਈਡਰ ਮੋਟਰਸਾਈਕਲ ਕਲੱਬ ਵੱਲੋਂ ਸਰੀ ਵਿੱਚ ਸ਼ਰਨਜੀਤ ਸਿੰਘ ਢਿੱਲੋਂ ਦਾ ਸਨਮਾਨਬਾਬਾ ਕੁੰਦਨ ਸਿੰਘ ਦੀ ਮਿੱਠੀ ਯਾਦ ਚ ਧਾਰਮਿਕ ਸਮਾਗਮ ਆਯੋਜਿਤਵੈਨਕੂਵਰ ਜੂਨ(ਮਲਕੀਤ ਸਿੰਘ)-ਨਾਨਕਸਰ ਸੰਪਰਦਾਇ ਦੇ ਬਾਬਾ ਕੁੰਦਨ ਸਿੰਘ ਦੀ ਮਿੱਠੀ ਯਾਦ ਚ ਸਰੀ ਸਥਿਤ ਗੁ: ਨਾਨਕਸਰ ਵਿਖੇ ਇੱਕ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ
ਕੈਨੇਡਾ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋ ਦਾ ਸਰੀ ਚ ਵਸਦੇ ਹਲਕਾ ਸਾਹਨੇਵਾਲ ਵਾਸੀਆਂ ਤੇ ਸਿੱਖ ਰਾਈਡਰ ਆਫ ਕੈਨੇਡਾ ਮੈਂਬਰਾਂ ਵੱਲੋਂ ਭਰਵਾਂ ਸਵਾਗਤ

ਵਾਸੀਆਂ ਤੇ ਸਿੱਖ ਰਾਈਡਰ ਆਫ ਕੈਨੇਡਾ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਐਨ ਆਰ ਆਈ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ: ਸ਼ਰਨਜੀਤ ਸਿੰਘ ਢਿੱਲੋਂ

ਸਰੀ (ਬੀ.ਸੀ.), (ਮਹੇਸ਼ਇੰਦਰ ਸਿੰਘ ਮਾਂਗਟ): ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਜੋ ਇਨ੍ਹੀਂ ਦਿਨੀਂ ਆਪਣੇ ਨਿੱਜੀ ਦੌਰੇ ਤਹਿਤ ਕੈਨੇਡਾ ਪਹੁੰਚੇ ਹੋਏ ਹਨ, ਦਾ ਸਰੀ ਵਿਖੇ ਹਲਕਾ ਸਾਹਨੇਵਾਲ ਦੇ ਵਸਨੀਕਾਂ ਅਤੇ ਸਿੱਖ ਰਾਈਡਰਜ਼ ਆਫ ਕੈਨੇਡਾ ਵੱਲੋਂ ਇੱਕ ਵਿਸ਼ੇਸ਼ ਮਿਲਣੀ ਸਮਾਗਮ ਦੌਰਾਨ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਹ ਸਮਾਗਮ ਰਵਿੰਦਰ ਸਿੰਘ ਗਿੱਲ (ਪ੍ਰਿਥੀਪੁਰ) ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਸਾਊਥ ਸਰੀ ਤੋਂ ਐਮ ਐਲ ਏ ਮਨਦੀਪ ਸਿੰਘ ਧਾਲੀਵਾਲ, ਸ਼ੇਰੇ ਪੰਜਾਬ ਰੇਡੀਓ ਦੇ ਹੋਸਟ ਹਰਜੀਤ ਸਿੰਘ ਗਿੱਲ, ਸਿੱਖ ਰਾਈਡਰ ਕੈਨੇਡਾ ਦੇ ਮੈਂਬਰਾਂ ਅਤੇ ਲੁਧਿਆਣਾ, ਸਾਹਨੇਵਾਲ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸਬੰਧਤ ਭਾਈਚਾਰੇ ਦੇ ਲੋਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਦੇ ਹਰ ਕੋਨੇ ਵਿੱਚ ਆਪਣੀ ਮਿਹਨਤ, ਲਗਨ ਅਤੇ ਕਾਬਲੀਅਤ ਨਾਲ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਐਨ ਆਰ ਆਈ ਪੰਜਾਬ ਦੇ ਵਿਕਾਸ ਅਤੇ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਸੂਬੇ ਵਿੱਚ ਸੜਕਾਂ ਦਾ ਵਿਸਥਾਰ, ਬਿਜਲੀ ਉਤਪਾਦਨ, ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਸਿਰਜਣ ਲਈ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਸਨ। ਉਨ੍ਹਾਂ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਉਠਾਉਂਦਿਆਂ ਨਸ਼ਿਆਂ ਦੇ ਮੁੱਦੇ ਸਬੰਧੀ ਆਪਣੀ ਰਾਏ ਪ੍ਰਗਟ ਕੀਤੀ। ਸ਼ੇਰੇ ਪੰਜਾਬ ਰੇਡੀਓ ਦੇ ਹੋਸਟ ਹਰਜੀਤ ਸਿੰਘ ਗਿੱਲ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਆਪਣੇ ਸੂਬੇ ਤੋਂ ਹਮੇਸ਼ਾ ਵੱਡੀਆਂ ਉਮੀਦਾਂ ਰਹਿੰਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਸਾਊਥ ਸਰੀ ਤੋਂ ਐਮ ਐਲ ਏ ਮਨਦੀਪ ਸਿੰਘ ਧਾਲੀਵਾਲ ਨੇ ਸ਼ਰਨਜੀਤ ਸਿੰਘ ਢਿੱਲੋਂ ਦਾ ਕੈਨੇਡਾ ਆਉਣ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਐਪਰੀਸੀਏਸ਼ਨ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER