—  ·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਕੈਨੇਡਾ

ਸਰੀ ‘ਚ 2 ਅਗਸਤ ਨੂੰ ਸਜੇਗਾ 30ਵਾਂ ‘ਮੇਲਾ ਗਦਰੀ ਬਾਬਿਆਂ ਦਾ’; ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ

ਉੱਘੇ ਪੰਜਾਬੀ ਗਾਇਕ ਲਗਾਉਣਗੇ ਗੀਤਾਂ ਦੀ ਰੌਣਕ, ਦਾਖਲਾ ਰਹੇਗਾ ਮੁਫ਼ਤ
ਸਰੀ (ਮਹੇਸ਼ਇੰਦਰ ਸਿੰਘ ਮਾਂਗਟ): ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30ਵਾਂ ਸਲਾਨਾ ‘ਮੇਲਾ ਗਦਰੀ ਬਾਬਿਆਂ ਦਾ’ 2 ਅਗਸਤ ਨੂੰ ਸਰੀ ਦੇ ਬੇਅਰ ਕਰੀਕ ਪਾਰਕ ਵਿੱਚ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾਵੇਗਾ। ਮੇਲੇ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਆਯੋਜਕਾਂ ਦੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।

ਮੀਟਿੰਗ ਉਪਰੰਤ ਆਯੋਜਕ ਸਾਹਿਬ ਸਿੰਘ ਥਿੰਦ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬੀ ਭਾਈਚਾਰੇ ਦੇ ਭਰਪੂਰ ਸਹਿਯੋਗ ਨਾਲ ਬੱਬਰ ਅਕਾਲੀ ਲਹਿਰ ਨੂੰ ਸਮਰਪਿਤ ਇਹ ਇਤਿਹਾਸਕ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਹੋਵੇਗਾ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਉੱਘੇ ਪੰਜਾਬੀ ਗਾਇਕ ਆਪਣੇ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕਰਨਗੇ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਖ਼ਾਸ ਪੇਸ਼ਕਸ਼ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਸ਼ਾਮਲ ਹੋਣ ਲਈ ਕਿਸੇ ਵੀ ਕਿਸਮ ਦੀ ਐਂਟਰੀ ਫੀਸ ਨਹੀਂ ਹੋਵੇਗੀ ਅਤੇ ਸਮੂਹ ਪੰਜਾਬੀ ਭਾਈਚਾਰੇ ਨੂੰ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਇਸ ਮੌਕੇ ਕਿਰਨਪਾਲ ਸਿੰਘ, ਅੰਮ੍ਰਿਤਪਾਲ ਸੰਧੂ, ਰਮਿੰਦਰਜੀਤ ਧਾਮੀ, ਰਸ਼ਪਾਲ ਥਿੰਦ, ਸੰਦੀਪ ਤੂਰ ਅਤੇ ਹੋਰ ਸਾਥੀ ਵੀ ਹਾਜ਼ਰ ਸਨ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER