·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਸਰੀ ਬੀ ਸੀ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਸ਼ੁਭ ਆਰੰਭ

ਸਰੀ, ਬੀ.ਸੀ. (ਖੰਡੌਲੀ)— ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਧਾਰਮਿਕ ਰਵਾਇਤਾਂ ਅਤੇ ਗੁਰੂ ਦੀ ਅਸੀਸ ਨਾਲ ਸ਼ੁਰੂ ਹੋ ਗਿਆ ਹੈ।

ਨਵੀਂ ਇਮਾਰਤ ਦੇ ਨੀਂਹ ਪੱਥਰ ਰੱਖਣ ਅਤੇ ਟੱਕ ਲਾਉਣ ਦੇ ਵਿਸ਼ੇਸ਼ ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀਏ ਭਾਈ ਸੁਖਵਿੰਦਰ ਸਿੰਘ ਜੀ ਵੱਲੋਂ ਆਰੰਭਤਾ ਦੀ ਅਰਦਾਸ ਕੀਤੀ ਗਈ।

ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਤੋਂ ਇਲਾਵਾ ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਅਤੇ ਉਨ੍ਹਾਂ ਦੀ ਵਜ਼ਾਰਤ ਦੇ ਮੰਤਰੀ ਜਗਰੂਪ ਬਰਾੜ, ਆਮਨਾ ਸ਼ਾਹ, ਗੈਰੀ ਬੈਂਗ, ਸਰੀ ਦੀ ਮੇਅਰ ਬਰਿੰਡਾ ਲੌਕ ਅਤੇ ਕੌਂਸਲਰ, ਕੈਨੇਡਾ ਦੇ ਸੈਨੇਟ ਮੈਂਬਰ ਬਲਤੇਜ ਸਿੰਘ ਢਿੱਲੋਂ, ਮੈਂਬਰ ਆਫ ਪਾਰਲੀਮੈਂਟ ਸੁਖ ਧਾਲੀਵਾਲ, ਰਣਦੀਪ ਸਿੰਘ ਸਰਾਏ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ।

ਜੈਕਾਰਿਆਂ ਦੀ ਗੂੰਜ ਅਤੇ ਗੁਰੂ ਦੀ ਅਸੀਸ ਨਾਲ ਇਹ ਸਮਾਗਮ ਯਾਦਗਾਰੀ ਬਣ ਗਿਆ। ਨਵੀਂ ਇਮਾਰਤ ਦੀ ਉਸਾਰੀ ਨੂੰ ਸਥਾਨਕ ਸਿੱਖ ਸੰਗਤ ਲਈ ਇੱਕ ਮਹੱਤਵਪੂਰਨ ਧਾਰਮਿਕ ਅਤੇ ਭਾਈਚਾਰਕ ਉਪਰਾਲੇ ਵਜੋਂ ਦੇਖਿਆ ਜਾ ਰਿਹਾ ਹੈ।

Aaj Di Khabhar ਵੱਲੋਂ ਇਸ ਵਿਸ਼ੇਸ਼ ਸਮਾਗਮ ਦੀ ਕਵਰੇਜ ਕੀਤੀ ਗਈ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER