·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਕੈਨੇਡਾ

ਬ੍ਰਿਟਿਸ਼ ਕੋਲੰਬੀਆ ਦੇ ਕੋਕੁਇਟਲਮ ’ਚ ਭਿਆਨਕ ਅੱਗ; ਇੱਕ ਵਿਅਕਤੀ ਦੀ ਮੌਤ, ਪੁਲਿਸ ਅਧਿਕਾਰੀ ਸਮੇਤ ਦੋ ਜ਼ਖਮੀ

ਕੋਕੁਇਟਲਮ (ਕੈਨੇਡਾ): ਬ੍ਰਿਟਿਸ਼ ਕੋਲੰਬੀਆ ਦੇ ਕੋਕੁਇਟਲਮ ਸ਼ਹਿਰ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਲੱਗੀ ਭਿਆਨਕ ਅੱਗ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਅੱਗ ਬੁਝਾਉਣ ਅਤੇ ਬਚਾਅ ਕਾਰਜਾਂ ਦੌਰਾਨ ਇੱਕ ਪੁਲਿਸ ਅਧਿਕਾਰੀ ਅਤੇ ਇੱਕ ਹੋਰ ਨੌਜਵਾਨ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ 7 ਜੁਲਾਈ, 2026 ਨੂੰ ਸਵੇਰੇ ਤੜਕੇ ਵਾਪਰਿਆ। ਸਵੇਰੇ ਲਗਭਗ 9:00 ਵਜੇ ਕੋਕੁਇਟਲਮ ਆਰ.ਸੀ.ਐਮ.ਪੀ.ਨੂੰ ਰੌਡਰਿਕ ਐਵੇਨਿਊ ਦੇ 700 ਬਲਾਕ ਵਿੱਚ ਸਥਿਤ ਘਰਾਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਦੇਖਦੇ ਹੀ ਦੇਖਦੇ ਤਿੰਨ ਘਰਾਂ (ਜਿਨ੍ਹਾਂ ਵਿੱਚ ਇੱਕ ਡੁਪਲੈਕਸ ਵੀ ਸ਼ਾਮਲ ਸੀ) ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਇਲਾਕੇ ਵਿੱਚ ਕਾਲੇ ਧੂੰਏਂ ਦੇ ਗੁਬਾਰ ਉੱਠਣ ਲੱਗੇ।
ਸੂਚਨਾ ਮਿਲਦੇ ਹੀ ਕੋਕੁਇਟਲਮ ਫਾਇਰ ਐਂਡ ਰੈਸਕਿਊ ਸਰਵਿਸਿਜ਼ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਪੁਲਿਸ ਪ੍ਰਸ਼ਾਸਨ ਨੇ ਤੁਰੰਤ ਇਲਾਕੇ ਦੀ ਘੇਰਾਬੰਦੀ ਕਰਕੇ ਟ?ਰੈਫਿਕ ਨੂੰ ਕੰਟਰੋਲ ਕੀਤਾ ਤਾਂ ਜੋ ਰਾਹਤ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ।
ਅੱਗ ਬੁਝਾਉਣ ਦੇ ਕਾਰਜਾਂ ਦੌਰਾਨ ਮੌਕੇ ’ਤੇ ਮੌਜੂਦ ਇੱਕ ਚਸ਼ਮਦੀਦ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਘਰ ਦਾ ਇੱਕ ਮੈਂਬਰ ਅਜੇ ਵੀ ਅੰਦਰ ਫਸਿਆ ਹੋਇਆ ਹੈ ਅਤੇ ਉਸ ਦਾ ਕੁਝ ਪਤਾ ਨਹੀਂ ਲੱਗ ਰਿਹਾ। ਇਸ ਜਾਣਕਾਰੀ ਦੇ ਆਧਾਰ ’ਤੇ ਜਦੋਂ ਫਾਇਰ ਫਾਈਟਰਜ਼ ਨੇ ਅੰਦਰ ਜਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਤਾਂ ਉਨ੍ਹਾਂ ਨੂੰ ਇੱਕ ਰਿਹਾਇਸ਼ ਦੇ ਅੰਦਰੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ।
ਮ੍ਰਿਤਕ ਦੀ ਪਛਾਣ ਅਜੇ ਤੱਕ ਜ਼ਾਹਰ ਨਹੀਂ ਕੀਤੀ ਗਈ ਹੈ ਕਿਉਂਕਿ ਪੁਲਿਸ ਅਤੇ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਹਾਦਸੇ ਵਿੱਚ ਇੱਕ 18 ਸਾਲਾ ਨੌਜਵਾਨ ਵੀ ਝੁਲਸ ਗਿਆ, ਜਿਸ ਨੂੰ ਮੌਕੇ ’ਤੇ ਹੀ ਪੈਰਾਮੈਡਿਕਸ ਸਟਾਫ਼ ਵੱਲੋਂ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਇਲਾਵਾ, ਲੋਕਾਂ ਦੀ ਜਾਨ ਬਚਾਉਣ ਅਤੇ ਡਿਊਟੀ ਨਿਭਾਉਣ ਦੌਰਾਨ ਕੋਕੁਇਟਲਮ ਆਰ.ਸੀ.ਐਮ.ਪੀ. ਦਾ ਇੱਕ ਪੁਲਿਸ ਅਧਿਕਾਰੀ ਵੀ ਅੱਗ ਦੇ ਜ਼ਹਿਰੀਲੇ ਧੂੰਏਂ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸ ਨੂੰ ਤੁਰੰਤ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਕੋਕੁਇਟਲਮ ਆਰ.ਸੀ.ਐਮ.ਪੀ. ਦੀ ਮੀਡੀਆ ਰਿਲੇਸ਼ਨ ਅਫ਼ਸਰ, ਸਰਜੰਟ ਐਡਰੀਆਨਾ ਓ’ਮੈਲੀ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਡੀਆਂ ਹਮਦਰਦੀਆਂ ਪੀੜਤ ਪਰਿਵਾਰ, ਉਨ੍ਹਾਂ ਦੇ ਦੋਸਤਾਂ ਅਤੇ ਇਸ ਦੁਖਦਾਈ ਘਟਨਾ ਨਾਲ ਪ੍ਰਭਾਵਿਤ ਹੋਏ ਹਰ ਇੱਕ ਵਿਅਕਤੀ ਦੇ ਨਾਲ ਹਨ। ਹੁਣ ਇਸ ਪੂਰੇ ਮਾਮਲੇ ਦੀ ਅਗਲੇਰੀ ਜਾਂਚ ਕੋਕੁਇਟਲਮ ਆਰ.ਸੀ.ਐਮ.ਪੀ. ਨੇ ਆਪਣੇ ਹੱਥ ਵਿੱਚ ਲੈ ਲਈ ਹੈ। ਪੁਲਿਸ ਇਸ ਸਬੰਧੀ ’ਕੋਕੁਇਟਲਮ ਫਾਇਰ/ਰੈਸਕਿਊ ਸਰਵਿਸਿਜ਼’ ਅਤੇ ’ਬੀ.ਸੀ. ਕੋਰੋਨਰਜ਼ ਸਰਵਿਸ’ ਨਾਲ ਮਿਲ ਕੇ ਸਾਂਝੇ ਤੌਰ ’ਤੇ ਕੰਮ ਕਰ ਰਹੀ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Good Deal Motors
Navneet Sharma
Apna Customs
Jorawar Construction
Sardar Ji Academy
Naiya Gill Law