ਮੈਪਲ ਰਿੱਜ : ਬ੍ਰਿਟਿਸ਼ ਕੋਲੰਬੀਆ ਦੇ ਮੈਪਲ ਰਿੱਜ ਵਿੱਚ ਮਈ 2026 ਦੌਰਾਨ ਹੋਏ 28 ਸਾਲਾ ਨੌਜਵਾਨ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼?ਲਾਫ਼ ਅਪਰਾਧਿਕ ਦੋਸ਼ ਲਗਾਏ ਹਨ। ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਪੁਲਿਸ ਅਨੁਸਾਰ 30 ਮਈ 2026 ਨੂੰ ਸ਼ਾਮ ਕਰੀਬ 6:51 ਵਜੇ ਮੈਪਲ ਰਿੱਜ ਦੇ ਰਿਵਰ ਰੋਡ ਦੇ 22300 ਬਲਾਕ ਵਿੱਚ ਇੱਕ ਗੰਭੀਰ ਘਟਨਾ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚੇ ਆਰਸੀਐੱਮਪੀ ਅਧਿਕਾਰੀਆਂ ਨੂੰ 28 ਸਾਲਾ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ। ਐਮਰਜੈਂਸੀ ਕਰਮਚਾਰੀਆਂ ਵੱਲੋਂ ਉਸ ਦੀ ਜਾਨ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਮਾਮਲੇ ਦੀ ਜਾਂਚ ਆਈਐਚਆਈਟੀ ਨੇ ਆਪਣੇ ਹੱਥਾਂ ਵਿੱਚ ਲੈ ਲਈ ਸੀ। ਜਾਂਚ ਦੌਰਾਨ ਮੈਪਲ ਰਿੱਜ ਆਰਸੀਐੱਮਪੀ ਦੀ ਸੀਰੀਅਸ ਕ੍ਰਾਈਮ ਯੂਨਿਟ, ਇੰਟੀਗ੍ਰੇਟਿਡ ਫੋਰੈਂਸਿਕ ਆਈਡੈਂਟੀਫਿਕੇਸ਼ਨ ਸਰਵਿਸ ਅਤੇ ਬੀਸੀ ਕੋਰੋਨਰਜ਼ ਸਰਵਿਸ ਵੱਲੋਂ ਸਹਿਯੋਗ ਦਿੱਤਾ ਗਿਆ।
ਲੰਬੀ ਜਾਂਚ ਤੋਂ ਬਾਅਦ ਪੁਲਿਸ ਨੇ ਚਾਰ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਅਤੇ 13 ਨਵੰਬਰ 2026 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਗਲੇ ਦਿਨ 14 ਨਵੰਬਰ ਨੂੰ ਬੀਸੀ ਪ੍ਰੋਸੀਕਿਊਸ਼ਨ ਸਰਵਿਸ ਨੇ 25 ਸਾਲਾ ਚਾਰਲਸ ਥਾਮਸ ਸ਼ੀਲਡਜ਼ ਖ਼?ਲਾਫ਼ ਪਹਿਲੀ ਡਿਗਰੀ ਕਤਲ ਦਾ ਇੱਕ ਦੋਸ਼ ਮਨਜ਼ੂਰ ਕੀਤਾ। ਇਸ ਤੋਂ ਇਲਾਵਾ 43 ਸਾਲਾ ਮੇਘਨ-ਲਿਨ ਜੀਨ ਨੇਗਲ 40 ਸਾਲਾ ਜੇਸਨ ਮੈਥਿਊ ਬਾਊਰ ਅਤੇ 47 ਸਾਲਾ ਸਮੰਥਾ ਜੈਨੀਫਰ ਗਾਰਨੇਟ ਖ਼?ਲਾਫ਼ ਗੈਰ-ਇਰਾਦਤਨ ਕਤਲ ਦਾ ਇੱਕ-ਇੱਕ ਦੋਸ਼ ਲਗਾਇਆ ਗਿਆ ਹੈ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਘਟਨਾ ਕਿਸੇ ਖ਼ਾਸ ਵਿਅਕਤੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ ਅਤੇ ਇਸ ਦਾ ਹੋਰ ਘਟਨਾਵਾਂ ਨਾਲ ਸਬੰਧ ਨਹੀਂ ਹੈ। ਪੁਲਿਸ ਮੁਤਾਬਕ ਮ੍ਰਿਤਕ ਅਤੇ ਮੁਲਜ਼ਮ ਇੱਕ-ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ।
ਸਾਰਜੈਂਟ ਫਰੇਡਾ ਫੋਂਗ ਨੇ ਕਿਹਾ ਕਿ ਇਹ ਇੱਕ ਦੁਖਦਾਈ ਘਟਨਾ ਸੀ ਅਤੇ ਪੁਲਿਸ ਦੀ ਹਮਦਰਦੀ ਮ੍ਰਿਤਕ ਦੇ ਪਰਿਵਾਰ ਨਾਲ ਹੈ। ਉਨ੍ਹਾਂ ਕਿਹਾ ਕਿ ਚਾਰ ਵਿਅਕਤੀਆਂ ਖ਼?ਲਾਫ਼ ਦੋਸ਼ ਲੱਗਣਾ ਨਿਆਂਇਕ ਪ੍ਰਕਿਰਿਆ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਇਸ ਗੁੰਝਲਦਾਰ ਜਾਂਚ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਸਹਿਯੋਗੀ ਪੁਲਿਸ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਪੁਲਿਸ ਨੇ ਦੱਸਿਆ ਕਿ ਮਾਮਲਾ ਹੁਣ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਕਾਰਨ ਫਿਲਹਾਲ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਜਾਵੇਗੀ। ਮੁਲਜ਼ਮਾਂ ਖ਼?ਲਾਫ਼ ਲਗਾਏ ਗਏ ਦੋਸ਼ ਅਜੇ ਅਦਾਲਤ ਵਿੱਚ ਸਾਬਤ ਹੋਣੇ ਬਾਕੀ ਹਨ।
ਕੈਨੇਡਾ
ਮੈਪਲ ਰਿੱਜ ’ਚ 28 ਸਾਲਾ ਨੌਜਵਾਨ ਦੇ ਕਤਲ ਮਾਮਲੇ ’ਚ ਚਾਰ ਵਿਅਕਤੀਆਂ ਖ਼ਿਲਾਫ਼ ਦੋਸ਼ ਤੈਅ




