·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਕੈਨੇਡਾ

ਰਵਿੰਦਰ ਸਿੰਘ ਗਿੱਲ ਪਿਰਥੀਪੁਰ ਵੱਲੋਂ ਰੱਖੀ ਮਿਲਣੀ ਚ ਸਿੱਖ ਰਾਈਡਰ ਮੋਟਰਸਾਈਕਲ ਕਲੱਬ ਵੱਲੋਂ ਸਰੀ ਵਿੱਚ ਸ਼ਰਨਜੀਤ ਸਿੰਘ ਢਿੱਲੋਂ ਦਾ ਸਨਮਾਨ

ਸਾਹਨੇਵਾਲ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਆਗੂ ਨੂੰ ਸਰੀ ਦੇ ਪੰਜਾਬੀ ਭਾਈਚਾਰੇ ਵੱਲੋਂ ਵਿਸ਼ੇਸ਼ ਮਾਣ-ਸਨਮਾਨ

ਸਰੀ, ਬੀ.ਸੀ. ਖੰਡੌਲੀ — ਸਿੱਖ ਰਾਈਡਰ ਮੋਟਰਸਾਈਕਲ ਕਲੱਬ ਵੱਲੋਂ ਸਰੀ ਵਿੱਚ ਇੱਕ ਵਿਸ਼ੇਸ਼ ਭਾਈਚਾਰਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਾਹਨੇਵਾਲ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਸਥਾਨਕ ਪੰਜਾਬੀ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਸ਼ਰਨਜੀਤ ਸਿੰਘ ਢਿੱਲੋਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਉਨ੍ਹਾਂ ਵੱਲੋਂ ਸਮਾਜਿਕ, ਰਾਜਨੀਤਿਕ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਕੀਤੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ।

ਇਸ ਸਮਾਗਮ ਵਿੱਚ ਕਈ ਨਾਮਵਰ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਨ੍ਹਾਂ ਵਿੱਚ ਰੇਡੀਓ ਹੋਸਟ ਹਰਜੀਤ ਸਿੰਘ ਗਿੱਲ, ਮਹੈਂਸਇੰਦਰ ਸਿੰਘ ਮਾਂਗਟ, ਜੀਕੇਐਮ ਮੀਡੀਆ ਤੋਂ ਜਰਨੈਲ ਸਿੰਘ ਖੰਡੌਲੀ, ਨਿਰੰਜਨ ਸਿੰਘ ਲਹਿਲ, ਅਤੇ ਐਮ.ਐਲ.ਏ. ਮੰਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਲੁਧਿਆਣਾ, ਸਾਹਨੇਵਾਲ ਅਤੇ ਨੇੜਲੇ ਇਲਾਕਿਆਂ ਨਾਲ ਸਬੰਧਤ ਭਾਈਚਾਰੇ ਦੇ ਮੈਂਬਰਾਂ ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

Apna Customs

ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਪੰਜਾਬ ਨਾਲ ਆਪਣੀ ਸਾਂਝ ਨੂੰ ਹਮੇਸ਼ਾ ਮਜ਼ਬੂਤ ਰੱਖਦਾ ਹੈ। ਅਜਿਹੇ ਸਮਾਗਮ ਪੰਜਾਬ ਅਤੇ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਵਿਚਕਾਰ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਮੂਲ ਧਰਤੀ, ਸੱਭਿਆਚਾਰ ਅਤੇ ਭਾਈਚਾਰਕ ਜੜ੍ਹਾਂ ਨਾਲ ਜੋੜਦੇ ਹਨ।

ਸਿੱਖ ਰਾਈਡਰ ਮੋਟਰਸਾਈਕਲ ਕਲੱਬ ਦੇ ਪ੍ਰਬੰਧਕਾਂ ਨੇ ਕਿਹਾ ਕਿ ਭਾਈਚਾਰੇ ਦੀ ਇਕਜੁੱਟਤਾ, ਪੰਜਾਬੀ ਪਹਿਚਾਣ ਅਤੇ ਸੇਵਾ ਭਾਵਨਾ ਨੂੰ ਅੱਗੇ ਵਧਾਉਣਾ ਹੀ ਅਜਿਹੇ ਸਮਾਗਮਾਂ ਦਾ ਮੁੱਖ ਮਕਸਦ ਹੈ। ਸਰੀ ਵਿੱਚ ਹੋਇਆ ਇਹ ਸਮਾਗਮ ਪੰਜਾਬੀ ਭਾਈਚਾਰੇ ਦੀ ਇਕਤਾ, ਸਨਮਾਨ ਅਤੇ ਭਾਈਚਾਰਕ ਮਾਣ ਦੀ ਭਾਵਨਾ ਦਾ ਪ੍ਰਤੀਕ ਬਣਿਆ।

ਸਮਾਗਮ ਦੇ ਅੰਤ ਵਿੱਚ ਰਵਿੰਦਰ ਸਿੰਘ ਗਿੱਲ (ਪਿਰਥੀਪੁਰ) ਵੱਲੋਂ ਵਿਸ਼ੇਸ਼ ਤੌਰ ’ਤੇ ਸਾਰੇ ਆਏ ਹੋਏ ਸੱਜਣਾਂ, ਭਾਈਚਾਰੇ ਦੇ ਮੈਂਬਰਾਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਮੀਟਿੰਗ ਉਨ੍ਹਾਂ ਵੱਲੋਂ ਖਾਸ ਤੌਰ ’ਤੇ ਭਾਈਚਾਰੇ ਨਾਲ ਮਿਲਣ-ਮਿਲਾਪ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਰੱਖੀ ਗਈ ਸੀ। ਉਨ੍ਹਾਂ ਨੇ ਸਾਰੇ ਮਹਿਮਾਨਾਂ ਦੀ ਹਾਜ਼ਰੀ ਨੂੰ ਭਾਈਚਾਰਕ ਇਕਜੁੱਟਤਾ ਅਤੇ ਪੰਜਾਬ ਨਾਲ ਜੁੜਾਅ ਦਾ ਪ੍ਰਤੀਕ ਦੱਸਿਆ।

ਭਵ

Apna Customs

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Good Deal Motors
Navneet Sharma
Apna Customs
Jorawar Construction
Sardar Ji Academy
Naiya Gill Law