·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਪੰਜਾਬ

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸਿੱਖ ਪੰਥ ਦੇ ਮਹਾਨ ਸਿਧਾਂਤ ‘ਮੀਰੀ ਅਤੇ ਪੀਰੀ’ ਦੇ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੂਰੀਆਂ ਗੁਰਮਤਿ ਮਰਿਆਦਾਵਾਂ ਅਤੇ ਪਰੰਪਰਾਵਾਂ ਅਨੁਸਾਰ ‘ਮੀਰੀ ਪੀਰੀ ਖ਼ਾਲਸਾ ਮਾਰਚ’ (ਵਹੀਰ) ਦੀ ਆਰੰਭਤਾ ਕੀਤੀ ਗਈ ਹੈ। ਇਸ ਮਹਾਨ ਮਾਰਚ ਦੀ ਸ਼ੁਰੂਆਤ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਪਾਵਨ ਸਰੂਪਾਂ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਾਰਚ ਨੂੰ ਰਵਾਨਾ ਕੀਤਾ ਗਿਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਨੂੰ ਕਈ ਤਰ੍ਹਾਂ ਦੀਆਂ ਅੰਦਰੂਨੀ ਅਤੇ ਬਾਹਰੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ-ਜਦੋਂ ਸਿੱਖ ਕੌਮ ਰਾਜਸੀ ਅਤੇ ਧਾਰਮਿਕ ਤੌਰ ‘ਤੇ ਅਵੇਸਲੀ ਹੁੰਦੀ ਹੈ, ਉਦੋਂ-ਉਦੋਂ ਵਿਰੋਧੀ ਤਾਕਤਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚਦੀਆਂ ਹਨ।ਜਥੇਦਾਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਮੁਗ਼ਲ ਅਤੇ ਅੰਗਰੇਜ਼ ਕਾਲ ਤੋਂ ਲੈ ਕੇ ਅਜੋਕੇ ਸਮੇਂ ਤੱਕ ਸਿੱਖ ਪਛਾਣ ਅਤੇ ਸੰਸਥਾਵਾਂ ਨੂੰ ਖੋਰਾ ਲਾਉਣ ਦੇ ਯਤਨ ਜਾਰੀ ਹਨ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਬਾਣੀ ਅਤੇ ਬਾਣੇ ਦੇ ਧਾਰਣੀ ਬਣਨ ਅਤੇ ਕੌਮੀ ਹਿੱਤਾਂ ਲਈ ਪੂਰੀ ਤਰ੍ਹਾਂ ਇੱਕਜੁੱਟ ਹੋ ਜਾਣ। ਇਸ ਦੌਰਾਨ ਉਨ੍ਹਾਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਧਾਰਨ ਕੀਤੀਆਂ ਗਈਆਂ ਮੀਰੀ ਅਤੇ ਪੀਰੀ ਦੀਆਂ ਕ੍ਰਿਪਾਨਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਉਪਰਾਲੇ ਤਹਿਤ ਕੱਢੇ ਜਾ ਰਹੇ ਇਸ ਖਾਲਸਾ ਮਾਰਚ ਵਿੱਚ ਪ੍ਰਮੁੱਖ ਤੌਰ ‘ਤੇ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।

ਪੁਰਾਤਨ ਰਵਾਇਤਾਂ ਦੀ ਝਲਕ: ਮਾਰਚ ਵਿੱਚ ਨਿਹੰਗ ਸਿੰਘਾਂ ਵੱਲੋਂ ਸਜਾਏ ਗਏ ਹਾਥੀ, ਘੋੜੇ ਅਤੇ ਊਠ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।

Sardar Ji Academy

ਸ਼ਸਤਰ ਦਰਸ਼ਨ ਬੱਸ: ਗੁਰੂ ਸਾਹਿਬਾਨ ਦੇ ਪਾਵਨ ਸ਼ਸਤਰਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਤੌਰ ‘ਤੇ ਸਜਾਈ ਗਈ ਬੱਸ ਵੀ ਮਾਰਚ ਦੇ ਨਾਲ ਚੱਲ ਰਹੀ ਹੈ।

ਸੱਭਿਆਚਾਰਕ ਤੇ ਮਾਰਸ਼ਲ ਆਰਟਸ: ਸਕੂਲੀ ਬੱਚਿਆਂ ਦੀਆਂ ਬੈਂਡ ਟੀਮਾਂ ਅਤੇ ਗਤਕਾ ਪਾਰਟੀਆਂ ਵੱਲੋਂ ਆਪਣੇ ਜੌਹਰ ਦਿਖਾਉਂਦੇ ਹੋਏ ਜੋਸ਼ ਭਰਿਆ ਮਾਹੌਲ ਸਿਰਜਿਆ ਗਿਆ।

ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਖਾਲਸਾ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੱਲ ਕੇ ਪੰਜਾਬ ਦੇ ਵੱਖ-ਵੱਖ ਪੜਾਵਾਂ (ਜਿਵੇਂ ਕਿ ਤਰਨਤਾਰਨ, ਗੋਇੰਦਵਾਲ ਸਾਹਿਬ, ਮੋਗਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ) ਤੋਂ ਹੁੰਦੀ ਹੋਈ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਪਹੁੰਚ ਕੇ ਸੰਪੰਨ ਹੋਵੇਗੀ।ਆਗੂਆਂ ਨੇ ਸਮੂਹ ਪੰਜਾਬ ਨਿਵਾਸੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਰਚ ਦੇ ਵੱਖ-ਵੱਖ ਪੜਾਵਾਂ ‘ਤੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ, ਸਿੱਖ ਸਿਧਾਂਤਾਂ ਅਤੇ ਨਸ਼ਿਆਂ ਵਿਰੁੱਧ ਸੁਚੇਤ ਕੀਤਾ ਜਾ ਸਕੇ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Good Deal Motors
Navneet Sharma
Apna Customs
Jorawar Construction
Sardar Ji Academy
Naiya Gill Law