·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਭਾਰਤ

Delhi Metro Update: ਮੰਡੀ ਹਾਊਸ ਅਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨ ਖੁੱਲ੍ਹੇ

Delhi Metro Update: ਮੰਡੀ ਹਾਊਸ ਅਤੇ ਕੇਂਦਰੀ ਸਕੱਤਰੇਤ (ਸੈਂਟਰਲ ਸੈਕ੍ਰੇਟਰੀਏਟ) ਮੈਟਰੋ ਸਟੇਸ਼ਨਾਂ ਦੇ ਐਂਟਰੀ ਗੇਟ ਖੋਲ੍ਹ ਦਿੱਤੇ ਗਏ ਹਨ। ਇਨ੍ਹਾਂ ਸਟੇਸ਼ਨਾਂ ਤੋਂ ਯਾਤਰੀਆਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ।

ਦੂਜੇ ਪਾਸੇ ਸੁਰੱਖਿਆ ਅਤੇ ਹੋਰ ਕਾਰਨਾਂ ਕਰਕੇ ਬਾਕੀ 15 ਮੈਟਰੋ ਸਟੇਸ਼ਨ ਫਿਲਹਾਲ ਬੰਦ ਹੀ ਰਹਿਣਗੇ। ਇਨ੍ਹਾਂ ਸਟੇਸ਼ਨਾਂ ‘ਤੇ ਆਮ ਯਾਤਰੀਆਂ ਲਈ ਪ੍ਰਵੇਸ਼ ਅਤੇ ਨਿਕਾਸ ਦੀ ਇਜਾਜ਼ਤ ਨਹੀਂ ਹੋਵੇਗੀ।

ਦਿੱਲੀ ਵਿੱਚ ਕੌਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨਾਂ ਦਰਮਿਆਨ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਦਿੱਲੀ ਮੈਟਰੋ ਰੇਲ ਨਿਗਮ (ਡੀ ਐੱਮ ਆਰ ਸੀ) ਨੇ ਮੈਟਰੋ ਸਟੇਸ਼ਨਾਂ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ।

ਮੈਟਰੋ ਸਟੇਸ਼ਨ ਬੰਦ ਹੋਣ ਕਾਰਨ ਪਹਿਲਾਂ ਹਜ਼ਾਰਾਂ ਲੋਕਾਂ ਨੂੰ ਮੁਸ਼ਕਲਾਂ ਸਾਹਮਣਾ ਕਰਨਾ ਪਿਆ, ਕਿਉਂਕਿ ਦਿੱਲੀ ਮੈਟਰੋ ਹੁਣ ਭੀੜ ਤੋਂ ਬਚਣ ਅਤੇ ਸੌਖੇ ਤਰੀਕੇ ਨਾਲ ਆਪਣੀਆਂ ਮੰਜ਼ਿਲਾਂ ’ਤੇ ਜਾਣ ਦਾ ਸਾਧਨ ਬਣ ਚੁੱਕਾ ਹੈ। ਇਸ ਦੌਰਾਨ ਜੰਤਰ-ਮੰਤਰ ਦੇ ਨੇੜਲੇ ਇਲਾਕਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਹੋਰ ਸਮੱਸਿਆ ਆਈ, ਕਿਉਂ ਕਿ ਉਹ ਆਨਲਾਈਨ ਟੈਕਸੀ ਆਦਿ ਨਹੀਂ ਕਰ ਸਕੇ। ਜਾਣਕਾਰੀ ਅਨੁਸਾਰ ਦਿੱਲੀ ਮੈਟਰੋ ਰੇਲ ਨਿਗਮ ਨੇ ਲੋਕ ਕਲਿਆਣ ਮਾਰਗ, ਰਾਜੀਵ ਚੌਕ, ਪਟੇਲ ਚੌਕ, ਰਾਮਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਬਾ ਰੋਡ, ਸੁਪਰੀਮ ਕੋਰਟ, ਸੇਵਾ ਤੀਰਥ, ਜਨਪਥ, ਮੰਡੀ ਹਾਊਸ, ਕੇਂਦਰੀ ਸਕੱਤਰੇਤ, ਆਈ ਟੀ ਓ, ਦਿੱਲੀ ਗੇਟ, ਇੰਦਰਪ੍ਰਸਥ, ਖਾਨ ਮਾਰਕੀਟ, ਜੋਰ ਬਾਗ ਅਤੇ ਸ਼ਿਵਾਜੀ ਸਟੇਡੀਅਮ ਮੈਟਰੋ ਸਟੇਸ਼ਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਸੀ। ਡੀ ਐੱਮ ਆਰ ਸੀ ਦਾ ਇਹ ਕਦਮ ਜੰਤਰ-ਮੰਤਰ ’ਤੇ ਕੌਕਰੋਚ ਜਨਤਾ ਪਾਰਟੀ ਦੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਚੁੱਕਿਆ ਗਿਆ ਸੀ।

Naiya Gill Law

ਜ਼ਿਕਰਯੋਗ ਹੈ ਕਿ ਮੈਟਰੋ ਸਟੇਸ਼ਨ ਬੰਦ ਹੋਣ ਕਾਰਨ ਬੱਸ ਸਟਾਪਾਂ ਅਤੇ ਆਟੋ-ਰਿਕਸ਼ਾ ਸਟੈਂਡਾਂ ’ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ ਸਨ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Good Deal Motors
Navneet Sharma
Apna Customs
Jorawar Construction
Sardar Ji Academy
Naiya Gill Law