·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਪੰਜਾਬ

CJP Protest ਨੂੰ ਮਿਲੇਗਾ ਕਿਸਾਨਾਂ ਦਾ ਸਾਥ; SKM ਸ਼ਨਿੱਚਵਾਰ ਨੂੰ ਲੁਧਿਆਣਾ ‘ਚ ਘੜੇਗਾ ਵਿਉਂਤਬੰਦੀ

ਨਵੀਂ ਦਿੱਲੀ/ਲੁਧਿਆਣਾ: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਵੱਖ-ਵੱਖ ਹਿੱਸਿਆਂ ਵਿੱਚ ਚੱਲ ਰਹੇ ਸੀਜੇਪੀ (CJP) ਪ੍ਰਦਰਸ਼ਨ ਨੂੰ ਹੁਣ ਦੇਸ਼ ਦੇ ਅੰਨਦਾਤੇ ਯਾਨੀ ਕਿ ਕਿਸਾਨਾਂ ਦਾ ਵੀ ਵੱਡਾ ਸਾਥ ਮਿਲਣ ਜਾ ਰਿਹਾ ਹੈ। ਦੇਸ਼ ਦੀਆਂ ਪ੍ਰਮੁੱਖ ਕਿਸਾਨ ਯੂਨੀਅਨਾਂ ਦੀ ਸਿਖ਼ਰ ਸੰਸਥਾ ‘ਸੰਯੁਕਤ ਕਿਸਾਨ ਮੋਰਚਾ’ (SKM) ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਇਸ ਅੰਦੋਲਨ ਨੂੰ ਆਪਣਾ ਜ਼ੋਰਦਾਰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਮੁੱਦੇ ‘ਤੇ ਅੱਗੇ ਦੀ ਰਣਨੀਤੀ ਤਿਆਰ ਕਰਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਕਿਸ ਹੱਦ ਤੱਕ ਅਤੇ ਕਿਵੇਂ ਸਹਿਯੋਗ ਦੇਣਾ ਹੈ, ਇਸ ਬਾਰੇ ਵਿਚਾਰ-ਚਰਚਾ ਕਰਨ ਲਈ ਆਉਂਦੇ ਸ਼ਨਿੱਚਰਵਾਰ ਨੂੰ ਲੁਧਿਆਣਾ ਵਿੱਚ ਐੱਸ.ਕੇ.ਐੱਮ. ਦੀ ਇੱਕ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ।

ਲੁਧਿਆਣਾ ਵਿੱਚ ਹੋਵੇਗੀ ਅਹਿਮ ਮੀਟਿੰਗ

ਮਿਲੀ ਜਾਣਕਾਰੀ ਅਨੁਸਾਰ, ਸੰਯੁਕਤ ਕਿਸਾਨ ਮੋਰਚਾ (SKM) ਨਾਲ ਜੁੜੀਆਂ ਸਮੂਹ ਕਿਸਾਨ ਯੂਨੀਅਨਾਂ ਦੇ ਪ੍ਰਮੁੱਖ ਆਗੂ ਤੇ ਨੁਮਾਇੰਦੇ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹਿੱਸਾ ਲੈਣਗੇ। ਐੱਸ.ਕੇ.ਐੱم. ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਮੌਜੂਦਾ ਹਾਲਾਤਾਂ ‘ਤੇ ਵਿਸਤਾਰ ਨਾਲ ਚਰਚਾ ਕੀਤੀ ਜਾਵੇਗੀ।ਕਿਸਾਨ ਆਗੂਆਂ ਦਾ ਮੰਨਣਾ ਹੈ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਕਿਸਾਨ ਜਥੇਬੰਦੀਆਂ ਹਰ ਮੁਸ਼ਕਲ ਘੜੀ ਵਿੱਚ ਵਿਦਿਆਰਥੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੀਆਂ। ਲੁਧਿਆਣਾ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਇਹ ਤੈਅ ਕੀਤਾ ਜਾਵੇਗਾ ਕਿ ਪੰਜਾਬ ਅਤੇ ਪੱਧਰ ‘ਤੇ ਕਿਸਾਨ ਇਸ ਅੰਦੋਲਨ ਨੂੰ ਕਿਵੇਂ ਹੁਲਾਰਾ ਦੇਣਗੇ।ਜ਼ਿਕਰਯੋਗ ਹੈ ਕਿ ਦੇਸ਼ ਭਰ ਵਿੱਚ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ, ਪੇਪਰ ਲੀਕ ਮਾਮਲਿਆਂ ਅਤੇ ਵਿਦਿਆਰਥੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ CJP ਪ੍ਰਦਰਸ਼ਨ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਅੰਦੋਲਨ ਨੂੰ ਸਮਰਥਨ ਦੇਣ ਲਈ ਵੱਖ-ਵੱਖ ਵਰਗਾਂ ਦੇ ਲੋਕ ਵੀ ਅੱਗੇ ਆ ਰਹੇ ਹਨ।ਉੱਥੇ ਹੀ, ਦੂਜੇ ਪਾਸੇ ਕੇਂਦਰ ਸਰਕਾਰ ਵੀ ਇਸ ਮਾਮਲੇ ਨੂੰ ਲੈ ਕੇ ਹਰਕਤ ਵਿੱਚ ਹੈ। ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਲਗਾਤਾਰ ਗੱਲਬਾਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਕੇਂਦਰੀ ਮੰਤਰੀਆਂ ਦਾ ਕਹਿਣਾ ਹੈ ਕਿ ਸਰਕਾਰ ਖੁੱਲ੍ਹੇ ਮਨ ਨਾਲ ਹਰ ਸਮੱਸਿਆ ਦਾ ਹੱਲ ਕੱਢਣ ਲਈ ਤਿਆਰ ਹੈ ਅਤੇ ਵਿਦਿਆਰਥੀਆਂ ਦੇ ਹਿੱਤ ਸਰਕਾਰ ਲਈ ਸਭ ਤੋਂ ਉੱਪਰ ਹਨ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਅਤੇ ਸਰਕਾਰ ਵਿਚਕਾਰ ਅਜੇ ਤੱਕ ਕਿਸੇ ਠੋਸ ਸਿੱਟੇ ‘ਤੇ ਗੱਲ ਨਹੀਂ ਪਹੁੰਚ ਸਕੀ।ਕਿਸਾਨ ਜਥੇਬੰਦੀਆਂ ਵੱਲੋਂ CJP ਪ੍ਰਦਰਸ਼ਨ ਨੂੰ ਹਮਾਇਤ ਦੇਣ ਦੇ ਐਲਾਨ ਤੋਂ ਬਾਅਦ ਰਾਜਨੀਤਿਕ ਅਤੇ ਸਮਾਜਿਕ ਗਲਿਆਰਿਆਂ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਪਹਿਲਾਂ ਹੀ ਪੰਜਾਬ ਅਤੇ ਦੇਸ਼ ਭਰ ਵਿੱਚ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਹ ਪ੍ਰਗਟ ਕਰ ਰਹੇ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਨਾਲ ਸਿਆਸੀ ਪਾਰਾ ਅਤੇ ਵੱਧ ਸਕਦਾ ਹੈ। ਹੁਣ ਸਾਰੀਆਂ ਦੀਆਂ ਨਜ਼ਰਾਂ ਸ਼ਨਿੱਚਰਵਾਰ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਐੱਸ.ਕੇ.ਐੱਮ. ਦੀ ਇਸ ਅਹਿਮ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਕਿ ਕਿਸਾਨ ਲੀਡਰ ਇਸ ਅੰਦੋਲਨ ਦੀ ਰੂਪਰੇਖਾ ਨੂੰ ਲੈ ਕੇ ਕੀ ਵੱਡਾ ਐਲਾਨ ਕਰਦੇ ਹਨ।

Navneet Sharma

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Good Deal Motors
Navneet Sharma
Apna Customs
Jorawar Construction
Sardar Ji Academy
Naiya Gill Law