·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ — Canada's trusted Punjabi newspaper (leans on trust/authority)
ਤਾਜ਼ਾ ਖ਼ਬਰਾਂ
ਫਰੇਜ਼ਰ ਲੇਕ ਆਰਸੀਐਮਪੀ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਬੜੀ ਧੂਮ-ਧਾਮ ਨਾਲ ਮਨਾਇਆ ’ਕੈਨੇਡਾ ਡੇਅ’ਉੱਤਰੀ ਵੈਨਕੂਵਰ ਵਿੱਚ ਭਿਆਨਕ ਸੜਕ ਹਾਦਸਾਕਮਰਸ਼ੀਅਲ ਵਾਹਨ ਦੀ ਲਪੇਟ ’ਚ ਆਉਣ ਕਾਰਨ ਮਹਿਲਾ ਸਾਈਕਲ ਸਵਾਰ ਦੀ ਮੌਤਨਾਨਾਈਮੋ ਵਿੱਚ ਇੱਕ ਮਹਿਲਾ ਦੀ ਗੁਆਚੀ ਹੋਈ ਕੀਮਤੀ ਅੰਗੂਠੀ ਮਿਲੀ; ਔਰਤ ਨੇ ਸਕੂਲ ਸਟਾਫ਼ ਦਾ ਵਿਲੱਖਣ ਤਰੀਕੇ ਨਾਲ ਕੀਤਾ ਧੰਨਵਾਦਮਨਦੀਪ ਧਾਲੀਵਾਲ ਨੂੰ ਮਾਪਿਆਂ ਦੇ ਅਧਿਕਾਰਾਂ ਅਤੇ ਖੇਡਾਂ ਲਈ ਵਿਰੋਧੀ ਧਿਰ ਦਾ ਬੁਲਾਰਾ ਬਣਾਇਆਫਰੇਜ਼ਰ ਲੇਕ ਆਰਸੀਐਮਪੀ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਬੜੀ ਧੂਮ-ਧਾਮ ਨਾਲ ਮਨਾਇਆ ’ਕੈਨੇਡਾ ਡੇਅ’ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋ ਦਾ ਸਰੀ ਚ ਵਸਦੇ ਹਲਕਾ ਸਾਹਨੇਵਾਲ ਵਾਸੀਆਂ ਤੇ ਸਿੱਖ ਰਾਈਡਰ ਆਫ ਕੈਨੇਡਾ ਮੈਂਬਰਾਂ ਵੱਲੋਂ ਭਰਵਾਂ ਸਵਾਗਤ
ਕੈਨੇਡਾ

ਮਨਦੀਪ ਧਾਲੀਵਾਲ ਨੂੰ ਮਾਪਿਆਂ ਦੇ ਅਧਿਕਾਰਾਂ ਅਤੇ ਖੇਡਾਂ ਲਈ ਵਿਰੋਧੀ ਧਿਰ ਦਾ ਬੁਲਾਰਾ ਬਣਾਇਆ

ਬੀ.ਸੀ. ਕੰਜ਼ਰਵੇਟਿਵ ਕਾਕਸ ਦੀ ਨਵੀਂ ਟੀਮ ਵਿੱਚ ਸਰੀ ਨਾਰਥ ਤੋਂ ਵਿਧਾਇਕ ਮਨਦੀਪ ਧਾਲੀਵਾਲ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਸਰੀ ਬੀ ਸੀ (ਮਾਂਗਟ) ਬ੍ਰਿਟਿਸ਼ ਕੋਲੰਬੀਆ ਕੰਜ਼ਰਵੇਟਿਵ ਕਾਕਸ ਦੀ ਨਵੀਂ ਟੀਮ ਵਿੱਚ ਸਰੀ ਨਾਰਥ ਤੋਂ ਵਿਧਾਇਕ ਮਨਦੀਪ ਧਾਲੀਵਾਲ ਨੂੰ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਮਾਪਿਆਂ ਦੇ ਅਧਿਕਾਰਾਂ ਅਤੇ ਖੇਡਾਂ ਲਈ ਵਿਰੋਧੀ ਧਿਰ ਦਾ ਬੁਲਾਰਾ — 3ritic for Parental Rights and Sports ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਮਨਦੀਪ ਧਾਲੀਵਾਲ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਅਹਿਮ ਭੂਮਿਕਾ ਲਈ ਚੁਣਿਆ ਜਾਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਮਾਪਿਆਂ ਅਤੇ ਪਰਿਵਾਰਾਂ ਦੀ ਆਵਾਜ਼ ਨੂੰ ਸੂਬਾਈ ਪੱਧਰ ’ਤੇ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹਨ।
ਧਾਲੀਵਾਲ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ, ਭਲਾਈ ਅਤੇ ਵਿਕਾਸ ਨਾਲ ਜੁੜੇ ਮਾਮਲਿਆਂ ਵਿੱਚ ਮਾਪਿਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਹ ਮਾਪਿਆਂ ਦੀਆਂ ਚਿੰਤਾਵਾਂ ਸੁਣਨ ਅਤੇ ਉਨ੍ਹਾਂ ਦੇ ਅਧਿਕਾਰਾਂ ਨਾਲ ਸਬੰਧਤ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਗੇ। ਖੇਡਾਂ ਨਾਲ ਸਬੰਧਤ ਆਪਣੀ ਜ਼ਿੰਮੇਵਾਰੀ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖਿਡਾਰੀਆਂ, ਨੌਜਵਾਨਾਂ ਅਤੇ ਸਥਾਨਕ ਖੇਡ ਸੰਸਥਾਵਾਂ ਨੂੰ ਹੋਰ ਮੌਕੇ ਅਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ, ਅਨੁਸ਼ਾਸਨ, ਟੀਮ ਭਾਵਨਾ ਅਤੇ ਭਾਈਚਾਰਕ ਏਕਤਾ ਨਾਲ ਜੋੜਦੀਆਂ ਹਨ।
ਮਨਦੀਪ ਧਾਲੀਵਾਲ ਨੇ ਕਿਹਾ ਕਿ ਉਹ ਬ੍ਰਿਟਿਸ਼ ਕੋਲੰਬੀਆ ਦੇ ਪਰਿਵਾਰਾਂ, ਖਿਡਾਰੀਆਂ, ਕੋਚਾਂ ਅਤੇ ਖੇਡ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰੀ ਨਾਰਥ ਦੇ ਵੋਟਰਾਂ ਅਤੇ ਸੂਬੇ ਭਰ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਉਹ ਪੂਰੀ ਮਿਹਨਤ ਅਤੇ ਸਮਰਪਣ ਨਾਲ ਆਪਣੀ ਨਵੀਂ ਜ਼ਿੰਮੇਵਾਰੀ ਨਿਭਾਉਣਗੇ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER