·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਅਲਬਰਟਾ

ਨਾਨਕਸਰ ਸਿੱਖ ਟੈਂਪਲ ’ਤੇ ਹਮਲਾ ਬੇਹੱਦ ਗਲਤ ਤੇ ਨਾ-ਕਾਬਿਲ-ਏ-ਬਰਦਾਸ਼ਤ: ਮਨਦੀਪ ਸਿੰਘ ਧਾਲੀਵਾਲ

ਸਰੀ, ਬੀ.ਸੀ. (ਖੰਡੌਲੀ):
ਸਰੀ ਤੋਂ ਐਮ.ਐਲ.ਏ. ਮਨਦੀਪ ਸਿੰਘ ਧਾਲੀਵਾਲ ਨੇ ਨਾਨਕਸਰ ਸਿੱਖ ਟੈਂਪਲ ਵਿਖੇ ਵਾਪਰੀ ਹਿੰਸਕ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਬੇਹੱਦ ਗਲਤ ਅਤੇ ਨਾ-ਕਾਬਿਲ-ਏ-ਬਰਦਾਸ਼ਤ ਕਰਾਰ ਦਿੱਤਾ ਹੈ।

ਉਨ੍ਹਾਂ ਆਪਣੇ ਫੇਸਬੁੱਕ ਹੈਂਡਲ ਰਾਹੀਂ ਕਿਹਾ ਕਿ ਇੱਕ ਸਿੱਖ ਪੰਜਾਬੀ ਹੋਣ ਦੇ ਨਾਤੇ ਉਹ ਸਪੱਸ਼ਟ ਤੌਰ ’ਤੇ ਕਹਿਣਾ ਚਾਹੁੰਦੇ ਹਨ ਕਿ ਕੈਨੇਡਾ ਵਿੱਚ ਕਿਸੇ ਵੀ ਸਿੱਖ ਨੂੰ ਆਪਣੀ ਧਾਰਮਿਕ ਆਸਥਾ ਦਾ ਪਾਲਣ ਕਰਨ, ਗੁਰਦੁਆਰਾ ਸਾਹਿਬ ਜਾਣ ਜਾਂ ਆਪਣੇ ਭਾਈਚਾਰੇ ਵਿੱਚ ਸੁਰੱਖਿਅਤ ਮਹਿਸੂਸ ਕਰਨ ਲਈ ਡਰ ਵਿੱਚ ਨਹੀਂ ਰਹਿਣਾ ਚਾਹੀਦਾ।

ਮਨਦੀਪ ਸਿੰਘ ਧਾਲੀਵਾਲ ਨੇ ਨਾਨਕਸਰ ਸਿੱਖ ਟੈਂਪਲ ਦੇ ਮੈਂਬਰਾਂ, ਹਿੰਸਾ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪੀੜਤਾਂ ਦੀ ਜਲਦ ਅਤੇ ਪੂਰੀ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਉਹ ਸਾਰੇ ਕੈਨੇਡਾ ਦੇ ਸਿੱਖ ਭਾਈਚਾਰੇ ਦੇ ਨਾਲ ਦ੍ਰਿੜਤਾ ਨਾਲ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਇਹ ਘਟਨਾ ਇੱਕ ਵਾਰ ਫਿਰ ਫੈਡਰਲ ਸਰਕਾਰ ਲਈ ਜ਼ਮਾਨਤ (Bail) ਅਤੇ ਪੈਰੋਲ ਸਬੰਧੀ ਕਾਨੂੰਨਾਂ ਵਿੱਚ ਸੁਧਾਰ ਦੀ ਲੋੜ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਹਿੰਸਕ ਅਤੇ ਵਾਰ-ਵਾਰ ਅਪਰਾਧ ਕਰਨ ਵਾਲੇ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਦੀ ਪੂਰੀ ਹੱਦ ਤੱਕ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਵਿਅਕਤੀ ਭਾਈਚਾਰੇ ਲਈ ਲਗਾਤਾਰ ਖ਼ਤਰਾ ਬਣਿਆ ਹੋਇਆ ਹੈ ਤਾਂ ਕਾਨੂੰਨ ਅਨੁਸਾਰ ਉਸ ਦੀ ਹਿਰਾਸਤ ਅਤੇ ਸੁਰੱਖਿਆ ਸਬੰਧੀ ਉਚਿਤ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਮਨਦੀਪ ਸਿੰਘ ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਅਸਥਾਨ ਸੁਰੱਖਿਅਤ ਹੋਣੇ ਚਾਹੀਦੇ ਹਨ, ਭਾਈਚਾਰੇ ਸੁਰੱਖਿਅਤ ਹੋਣੇ ਚਾਹੀਦੇ ਹਨ ਅਤੇ ਕੈਨੇਡਾ ਵਿੱਚ ਹਰ ਸਿੱਖ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਧਾਰਮਿਕ ਆਸਥਾ ਦਾ ਪਾਲਣ ਕਰਨ ਦੀ ਪੂਰੀ ਆਜ਼ਾਦੀ ਹੋਣੀ ਚਾਹੀਦੀ ਹੈ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER