—  ·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਪੰਜਾਬ

ਪੇਪਰ ਲੀਕ ਮਾਮਲਾ: ਦਿੱਲੀ ਤੋਂ ਚੰਡੀਗੜ੍ਹ ਪੁੱਜੇ ਵਿਦਿਆਰਥੀ ਆਗੂਆਂ ਨੇ ਵਿੱਢਿਆ ਜਾਗਰੂਕਤਾ ਅਭਿਆਨ

ਦੇਸ਼ ਭਰ ਵਿੱਚ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਅੰਦੋਲਨ ਦਾ ਹੋਕਾ ਹੁਣ ਵੱਖ-ਵੱਖ ਸੂਬਿਆਂ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ। ਇਸੇ ਲੜੀ ਤਹਿਤ ਦਿੱਲੀ ਧਰਨੇ ਵਿੱਚ ਸ਼ਾਮਲ ਵਿਦਿਆਰਥੀ ਆਗੂ ਆਮੀਨ ਅਤੇ ਆਦਿੱਤੀ ਚੰਡੀਗੜ੍ਹ ਪਹੁੰਚੇ।

ਪੰਜਾਬ ਯੂਨੀਵਰਸਿਟੀ ਅਤੇ ਸੈਕਟਰ 17 ਵਿਖੇ ਪ੍ਰਦਰਸ਼ਨ

ਚੰਡੀਗੜ੍ਹ ਪਹੁੰਚਦਿਆਂ ਹੀ ਦੋਵਾਂ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਵਿਖੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਮੋਦੀ ਸਰਕਾਰ ਦੀਆਂ ਕਥਿਤ ਵਿਦਿਆਰਥੀ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਅਤੇ ਦਿੱਲੀ ਦੇ ਸੰਘਰਸ਼ ਨਾਲ ਜੁੜਨ ਦੀ ਅਪੀਲ ਕੀਤੀ।

ਇਸ ਤੋਂ ਬਾਅਦ ਉਹ ਸੈਕਟਰ 17 ਪਲਾਜ਼ਾ ਵਿਖੇ ਚੱਲ ਰਹੇ ਵਿਦਿਆਰਥੀ ਮੁਜ਼ਾਹਰੇ ਵਿੱਚ ਵੀ ਸ਼ਾਮਲ ਹੋਏ, ਜਿੱਥੇ ਉਨ੍ਹਾਂ ਵੱਡੀ ਗਿਣਤੀ ਵਿੱਚ ਮੌਜੂਦ ਵਿਦਿਆਰਥੀਆਂ ਵਿੱਚ ਜੋਸ਼ ਭਰਿਆ। ਪੰਜਾਬ ਯੂਨੀਵਰਸਿਟੀ ਵਿੱਚ ਆਮੀਨ, ਆਦਿੱਤੀ ਅਤੇ ਐੱਸ.ਐੱਫ.ਐੱਸ. ਆਗੂ ਸੰਦੀਪ ਸਮੇਤ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।

ਕੇਂਦਰ ਸਰਕਾਰ ਅਤੇ ਸਿੱਖਿਆ ਮੰਤਰੀ ਉੱਤੇ ਤਿੱਖੇ ਨਿਸ਼ਾਨੇ

ਸੈਕਟਰ 17 ਵਿਖੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਅੰਬੇਡਕਰ ਯੂਨੀਵਰਸਿਟੀ ਦਿੱਲੀ ਦੇ ਵਿਦਿਆਰਥੀ ਅਤੇ ਆਇਸਾ ਆਗੂ ਆਮੀਨ ਅਤੇ ਜੇ.ਐੱਨ.ਯੂ. ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਆਦਿੱਤੀ ਨੇ ਆਖਿਆ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਨੀਟ (NEET) ਵਰਗੇ ਪੇਪਰ ਲੀਕ ਹੋਣ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਕੀਤੀਆਂ ਜਾ ਰਹੀਆਂ ਆਤਮ-ਹੱਤਿਆਵਾਂ ਨਾਲ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿਲ ਨਹੀਂ ਪਸੀਜਿਆ।

Good Deal Motors

ਉਨ੍ਹਾਂ ਦੁਹਰਾਇਆ ਕਿ ਵਿਦਿਆਰਥੀ ਲਗਾਤਾਰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ, ਪਰ ਮੋਦੀ ਸਰਕਾਰ ਇਸ ਨੂੰ ਅਣਗੌਲਿਆ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਵਿਦਿਆਰਥੀ ਅੰਦੋਲਨ ਨੂੰ ਦੇਸ਼ ਦੇ ਕੋਨੇ-ਕੋਨੇ, ਪਿੰਡਾਂ ਅਤੇ ਸ਼ਹਿਰਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਭਾਜਪਾ-ਆਰ.ਐੱਸ.ਐੱਸ. ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ।

ਨਾਅਰੇਬਾਜ਼ੀ ਅਤੇ ਰੋਸ ਮੁਜ਼ਾਹਰਾ

ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਦੀਆਂ ਤਸਵੀਰਾਂ ਲਹਿਰਾਉਂਦਿਆਂ ਕੇਂਦਰ ਸਰਕਾਰ ਅਤੇ ਭਾਜਪਾ-ਆਰ.ਐੱਸ.ਐੱਸ. ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਤਿੰਦਰਪਾਲ ਸਿੰਘ ਜੇ.ਪੀ. ਨੇ ਵੀ ਮੋਦੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Sardar Ji Academy
Good Deal Motors
Apna Customs
Navneet Sharma