·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
Uncategorized

ਸਰੀ ਕਨੈਕਟ ਦੇ ਫੰਡਰੇਜ਼ਿੰਗ ਸਮਾਗਮ ਨੂੰ ਮਿਲਿਆ ਭਰਵਾਂ ਹੁੰਗਾਰਾ, ਕਰੀਬ 800 ਸ਼ਖ਼ਸੀਅਤਾਂ ਦੀ ਸ਼ਮੂਲੀਅਤ

ਸਰੀ (ਮਹੇਸ਼ਇੰਦਰ ਸਿੰਘ ਮਾਂਗਟ) – ਬੀਤੇ ਦਿਨੀਂ ਮੇਅਰ ਬਰੈਂਡਾਂ ਲੌਕੇ ਅਤੇ Team Surrey Connect ਵੱਲੋਂ 99 South Vineyards ਵਿਖੇ ਇੱਕ ਵਿਸ਼ਾਲ ਫੰਡਰੇਜ਼ਿੰਗ ਰਿਸੈਪਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸਰੀ ਦੇ ਪ੍ਰਮੁੱਖ ਕਾਰੋਬਾਰੀ, ਰਾਜਨੀਤਿਕ ਅਤੇ ਸਮਾਜਿਕ ਆਗੂਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਕਰੀਬ 800 ਦੇ ਆਸ-ਪਾਸ ਲੋਕਾਂ ਦੀ ਹਾਜ਼ਰੀ ਨੇ ਇਸ ਨੂੰ ਇੱਕ ਯਾਦਗਾਰ ਅਤੇ ਸਫਲ ਇਕੱਠ ਬਣਾ ਦਿੱਤਾ। ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠੇ ਹੋਣਾ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ Team Surrey Connect ਲਈ ਇੱਕ ਮਜ਼ਬੂਤ ਲੋਕ ਸਮਰਥਨ ਅਤੇ ਉਤਸ਼ਾਹਜਨਕ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਮੌਕੇ ਮੇਅਰ ਬਰੈਂਡਾ ਲੌਕ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ, ਸਮਰਥਕਾਂ ਅਤੇ ਦਾਨੀ ਸੱਜਣਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਭਾਈਚਾਰੇ ਵੱਲੋਂ ਮਿਲ ਰਿਹਾ ਪਿਆਰ, ਭਰੋਸਾ ਅਤੇ ਸਹਿਯੋਗ ਉਨ੍ਹਾਂ ਦੀ ਟੀਮ ਲਈ ਹੋਰ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਸਰੀ ਦੇ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਸੇਵਾ ਦੇ ਅਜੰਡੇ ਨੂੰ ਲੋਕਾਂ ਦਾ ਲਗਾਤਾਰ ਸਾਥ ਮਿਲਦਾ ਰਹੇਗਾ।

ਸਮਾਗਮ ਦੌਰਾਨ ਮਹਿਮਾਨਾਂ ਨੂੰ ਆਪਸੀ ਵਿਚਾਰ-ਵਟਾਂਦਰੇ ਦਾ ਮੌਕਾ ਵੀ ਮਿਲਿਆ ਅਤੇ ਸਰੀ ਦੇ ਭਵਿੱਖ, ਵਿਕਾਸ ਯੋਜਨਾਵਾਂ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵੀ ਚਰਚਾ ਕੀਤੀ ਗਈ। ਫੰਡਰੇਜ਼ਿੰਗ ਰਿਸੈਪਸ਼ਨ ਦੀ ਵੱਡੀ ਸਫਲਤਾ ਨੇ ਇਹ ਸਪੱਸ਼ਟ ਕਰ ਦਿੱਤਾ ਕਿ Team Surrey Connect ਨੂੰ ਭਾਈਚਾਰੇ ਦੇ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਸਰੀ ਨਿਊਟਨ ਤੋਂ ਐਮ ਪੀ ਸੁੱਖ ਧਾਲੀਵਾਲ ਤੇ ਸਰੀ ਪੈਨੋਰਮਾ ਤੋਂ ਐਮ ਐਲ ਏ ਬਰਾਇੰਨ ਟੈਪਰ ਵੀ ਹਾਜ਼ਰ ਹੋਏ|

Apna Customs

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Good Deal Motors
Navneet Sharma
Apna Customs
Jorawar Construction
Sardar Ji Academy
Naiya Gill Law